• ਜ਼ਿਲ•ਾ ਮੈਜਿਸਟਰੇਟ ਵੱਲੋ ਸਪਲੀਮੈਟਰੀ ਪ੍ਰੀਖਿਆ ਕੇਂਦਰਾਂ ਦੇ ਇਰਦ ਗਿਰਦ ਦਿੱਤੇ ਧਾਰਾ 144 ਲਗਾਉਣ ਦੇ ਹੁਕਮ • 4 ਅਗਸਤ ਤੋ ਸ਼ੁਰੂ ਹੋ ਰਹੀਆਂ ਹਨ ਸਪਲੀਮੈਟਰੀ ਪੀਖਿਆਵਾਂ • ਪੰਜ ਜਾ ਪੰਜ ਤੋਂ ਵੱਧ ਵਿਅਕਤੀਆਂ ਦੇ ਪ੍ਰੀਖਿਆ ਕੇਂਦਰਾਂ ਤੋ 100 ਮੀਟਰ ਦੇ ਦਾਇਰੇ ਅੰਦਰ ਇਕੱਠੇ ਹੋਣ ਤੇ ਰਹੇਗੀ ਪਾਬੰਦੀ • 28 ਅਗਸਤ 2018 ਤੱਕ ਲਾਗੂ ਰਹਿਣਗੇ ਹੁਕਮ
ਫ਼ਿਰੋਜ਼ਪੁਰ 31 ਜੁਲਾਈ 2018 (Vikramditya Sharma ) ਜ਼ਿਲ•ਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਸ੍ਰ ਬਲਵਿੰਦਰ ਸਿੰਘ ਧਾਲੀਵਾਲ ਆਈ. ਏ. ਐਸ ਨੇ ਫ਼ਿਰੋਜ਼ਪੁਰ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ•ੇ ਅੰਦਰ ਦਸਵੀਂ ਅਤੇ ਬਾਰ•ਵੀਂ ਕਲਾਸ ਦੀਆਂ ਪ੍ਰੀਖਿਆਵਾਂ ਲਈ ਬੋਰਡ ਵੱਲੋਂ ਸਥਾਪਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਇਰਦ-ਗਿਰਦ ਪੰਜ ਜਾ ਪੰਜ ਤੋ ਵੱਧ ਵਿਅਕਤੀਆਂ ਦੇ ਪ੍ਰੀਖਿਆ ਸਮੇਂ ਦੌਰਾਨ ਪ੍ਰੀਖਿਆ ਕੇਂਦਰਾਂ ਤੋ 100 ਮੀਟਰ ਦੇ ਦਾਇਰੇ ਅੰਦਰ ਜਾਣ ਜਾਂ ਇਕੱਠੇ ਹੋਣ ਤੇ ਪਾਬੰਦੀ ਲਗਾਈ ਹੈ।
ਜ਼ਿਲ•ਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਸ਼੍ਰ ਬਲਵਿੰਦਰ ਸਿੰਘ ਧਾਲੀਵਾਲ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ•ਾ ਸਿੱਖਿਆ ਅਫ਼ਸਰ (ਸੈ.ਸਿ) ਫ਼ਿਰੋਜ਼ਪੁਰ ਵੱਲੋਂ ਉਨ•ਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਦਸਵੀਂ ਅਤੇ ਬਾਰ•ਵੀਂ ਕਲਾਸ ਦੀਆਂ ਸਪਲੀਮੈਟਰੀ ਪ੍ਰੀਖਿਆਵਾਂ ਮਿਤੀ 04 ਅਗਸਤ ਤੋ ਜ਼ਿਲ•ੇ ਵਿਚ ਬੋਰਡ ਵੱਲੋਂ ਸਥਾਪਤ ਪ੍ਰੀਖਿਆ ਕੇਂਦਰਾਂ ਵਿਚ ਸੰਚਾਲਨ ਕਰਵਾਈਆਂ ਜਾ ਰਹੀਆਂ ਹਨ। ਉਨ•ਾਂ ਦੱਸਿਆ ਕਿ ਇਨ•ਾਂ ਪ੍ਰੀਖਿਆ ਕੇਂਦਰਾਂ ਦੇ ਇਰਦ-ਗਿਰਦ ਸ਼ਰਾਰਤੀ ਅਨਸਰ ਇਕੱਠੇ ਹੋ ਜਾਂਦੇ ਹਨ, ਜੋ ਪ੍ਰੀਖਿਆ ਕੇਂਦਰਾਂ ਵਿਚ ਪਹੁੰਚ ਕੇ ਪ੍ਰੀਖਿਆ ਦੀ ਪਵਿੱਤਰਤਾ ਅਤੇ ਅਨੁਸ਼ਾਸਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਸ ਲਈ ਪ੍ਰੀਖਿਆ ਕੇਂਦਰਾਂ ਦੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਫ਼ਿਰੋਜ਼ਪੁਰ ਜ਼ਿਲੇ• ਵਿਖੇ ਬਣੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਦਾਇਰੇ ਅੰਦਰ ਪ੍ਰੀਖਿਆਰਥੀਆਂ ਅਤੇ ਸੁਪਰਵਾਈਜ਼ਰੀ ਸਟਾਫ਼ ਦੇ ਮੈਂਬਰਾਂ ਤੋ ਇਲਾਵਾ ਹੋਰ ਵਿਅਕਤੀਆਂ ਦੇ ਦਾਖਲ ਹੋਣ ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ 28 ਅਗਸਤ 2018 ਤੱਕ ਲਾਗੂ ਰਹਿਣਗੇ।