Ferozepur News

ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ&#39 ਤਹਿਤ ਜ਼ਿਲ੍ਹੇ ਦੇ 3922 ਲੋੜਵੰਦ ਕਾਰਡ ਧਾਰਕਾਂ ਵੱਲੋਂ ਕਰੀਬ 2.19 ਕਰੋੜ ਰੁਪਏ ਦੀ ਮੁਫ਼ਤ ਇਲਾਜ ਸੁਵਿਧਾ ਪ੍ਰਾਪਤ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਲਗਭੱਗ 10094 ਲਾਭਪਾਤਰੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ ਯੋਜਨਾ ਜ਼ਿਲ੍ਹੇ ਦੇ 06 ਸਰਕਾਰੀ ਤੇ 05 ਨਿੱਜੀ ਹਸਪਤਾਲ ਮੁਫ਼ਤ ਇਲਾਜ ਲਈ ਸੂਚੀਬੱਧ ਯੋਜਨਾ ਸਬੰਧੀ ਜਾਣਕਾਰੀ ਜਾਂ ਸ਼ਿਕਾਇਤ ਲਈ ਸਿਹਤ ਵਿਭਾਗ ਦੇ ਟੋਲ ਫ਼ਰੀ ਨੰਬਰ 104 &#39ਤੇ ਵੀ ਕੀਤਾ ਜਾ ਸਕਦੈ ਸੰਪਰਕ

ਫਿਰੋਜ਼ਪੁਰ 9 ਅਗਸਤ 2018(Manish Bawa )
ਪੰਜਾਬ ਸਰਕਾਰ ਦੀ ਮਹੱਤਵ-ਪੂਰਣ 'ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ' ਤਹਿਤ ਜ਼ਿਲ੍ਹਾ ਮੋਗਾ ਦੇ ਸੂਚੀ-ਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵੱਲੋਂ 3922 ਲੋੜਵੰਦ ਲਾਭਪਾਤਰੀਆਂ ਨੂੰ 2 ਕਰੋੜ 19 ਲੱਖ 04 ਹਜ਼ਾਰ 98 ਰੁਪਏ ਦੀਆਂ ਮੁਫ਼ਤ ਇਲਾਜ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। 
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ: ਬਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਨੀਲੇ ਕਾਰਡ ਧਾਰਕਾਂ, ਕਿਸਾਨਾਂ, ਵਪਾਰੀਆਂ ਅਤੇ ਕਿਰਤੀਆਂ ਨੂੰ ਇਸ ਮਹੱਤਵਪੂਰਨ ਯੋਜਨਾ ਨਾਲ ਜੋੜਿਆ ਗਿਆ ਹੈ ਅਤੇ ਜ਼ਿਲ੍ਹੇ ਦੇ ਲਗਭੱਗ 10094 ਲਾਭਪਾਤਰੀਆਂ ਲਈ ਇਹ ਯੋਜਨਾ ਵਰਦਾਨ ਸਾਬਤ ਹੋ ਰਹੀ ਹੈ। ਇਸ ਮੌਕੇ ਸਿਵਲ ਸਰਜਨ ਸੁਰਿੰਦਰ ਕਮੁਾਰ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ 06 ਸਰਕਾਰੀ ਹਸਪਤਾਲਾਂ ਵਿੱਚ ਕਾਰਡ ਧਾਰਕ ਲਾਭਪਾਤਰੀ ਆਪਣਾ ਇਲਾਜ ਕਰਵਾ ਸਕਦੇ ਹਨ, ਜਿਨ੍ਹਾਂ ਵਿੱਚ ਸਿਵਲ ਹਸਪਤਾਲ ਫਿਰੋਜ਼ਪੁਰ, ਮਮਦੋਟ, ਫਿਰੋਜ਼ਸ਼ਾਹ, ਜੀਰਾ, ਮਖੂ, ਗੁਰੂਹਰਸਹਾਏ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਜ਼ਿਲ੍ਹੇ ਦੇ 05 ਪ੍ਰਾਈਵੇਟ ਹਸਪਤਾਲਾਂ ਵਿੱਚ ਅਸੀਜਾ ਆਈ ਹਸਪਤਾਲ ਫਿਰੋਜ਼ਪੁਰ, ਕਾਲੀਆ ਆਈ ਹਸਪਤਾਲ ਫਿਰੋਜ਼ਪੁਰ, ਆਸਥਾ ਹਸਪਤਾਲ ਗੁਰੂਹਰਸਹਾਏ, ਏ-ਵਨ ਨਾਗੀ ਹਸਪਤਾਲ ਮੁੱਦਕੀ, ਬਾਠ ਆਈ ਹਸਪਤਾਲ ਜ਼ੀਰਾ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਨਵੰਬਰ 2015 ਤੋਂ ਲਾਗੂ ਹੋਈ 'ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ' ਤਹਿਤ ਸੂਚੀਬੱਧ ਸਰਕਾਰੀ ਹਸਪਤਾਲਾਂ ਵੱਲੋਂ 1300 ਮਰੀਜ਼ਾਂ ਅਤੇ ਪ੍ਰਾਈਵੇਟ ਹਸਪਤਾਲਾਂ ਵੱਲੋਂ 2622 ਮਰੀਜ਼ਾਂ ਨੂੰ ਨਗਦੀ ਰਹਿਤ ਇਲਾਜ ਸੁਵਿਧਾ ਮੁਹੱਈਆ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਹ ਯੋਜਨਾ ਵਿਸ਼ੇਸ ਤੌਰ 'ਤੇ ਗਰੀਬ ਤੇ ਪਛੜੇ ਵਰਗ ਦੇ ਉਨ੍ਹਾਂ ਲੋਕਾਂ, ਜੋ ਕਿ ਆਰਥਿਕ ਤੰਗੀ ਕਾਰਨ ਪ੍ਰਾਈਵੇਟ ਹਸਪਤਾਲਾਂ ਵਿੱਚ ਆਪਣਾ ਇਲਾਜ ਨਹੀਂ ਕਰਵਾ ਸਕਦੇ ਸਨ, ਲਈ ਵਰਦਾਨ ਸਾਬਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਪ੍ਰੀਵਾਰ ਦੇ ਮੁਖੀ ਦੀ ਹਾਦਸੇ ਵਿੱਚ ਮੌਤ ਹੋ ਜਾਣ ਕਾਰਨ ਜਾਂ ਨਕਾਰਾ ਹੋਣ 'ਤੇ 5 ਲੱਖ ਰੁਪਏ ਦੀ ਬੀਮਾ ਰਾਸ਼ੀ ਵੀ ਦਿੱਤੀ ਜਾਂਦੀ ਹੈ।
ਇਸ ਮੌਕੇ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀ ਜ਼ਿਲ੍ਹੇ ਦੇ ਸੂਚੀਬੱਧ ਹਸਪਤਾਲਾਂ ਤੋਂ ਇਲਾਵਾ ਰਾਜ ਦੇ ਹੋਰ ਜ਼ਿਲ੍ਹਿਆਂ ਦੇ ਵੀ ਇਸ ਯੋਜਨਾ ਵਿੱਚ ਸ਼ਾਮਿਲ ਕੀਤੇ ਗਏ ਹਸਪਤਾਲਾਂ 'ਚੋਂ ਆਪਣਾ ਮੁਫ਼ਤ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਸਰਕਾਰੀ ਤੇ ਨਿੱਜੀ ਹਸਪਤਾਲਾਂ ਨੂੰ ਪੰਜਾਬ ਸਰਕਾਰ ਨੇ ਸੂਚੀਬੱਧ ਕੀਤਾ ਹੈ, ਉਨ੍ਹਾਂ ਹਸਪਤਾਲਾਂ 'ਚੋਂ ਲਾਭਪਾਤਰੀ ਸਾਲਾਨਾ 50 ਹਜ਼ਾਰ ਰੁਪਏ ਤੱਕ ਦਾ ਮੁਫ਼ਤ (ਨਗਦੀ ਰਹਿਤ) ਇਲਾਜ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਕਿਸੇ ਵੀ ਤਰ੍ਹਾਂ ਦੀ  ਜਾਣਕਾਰੀ ਜਾਂ ਸ਼ਿਕਾਇਤ ਲਈ ਸਿਹਤ ਵਿਭਾਗ ਦੇ ਟੋਲ ਫ਼ਰੀ ਨੰਬਰ 104 'ਤੇ ਵੀ ਸੰਪਰਕ ਕਰ ਸਕਦੇ ਹਨ। 

Related Articles

Back to top button