Ferozepur News

ਨਹਿਰੂ ਯੁਵਾ ਕੇਂਦਰ ਵੱਲੋਂ ਸ਼ਹੀਦ-ਏ ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਰੈਲੀ ਦਾ ਆਯੋਜਨ

ਫ਼ਿਰੋਜ਼ਪੁਰ 28 ਸਤੰਬਰ 2018 ( ) ਨਹਿਰੂ ਯੁਵਾ ਕੇਂਦਰ ਫ਼ਿਰੋਜਪੁਰ ਵੱਲੋਂ ਸ਼ਹੀਦ ਊਧਮ ਸਿੰਘ ਯੂਥ ਕਲੱਬ ਪਿੰਡ ਖਾਈ ਫੇੜੇ ਕੇ ਦੇ ਸਹਿਯੋਗ ਨਾਲ ਸ਼ਹੀਦ-ਏ ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਰੈਲੀ ਦਾ ਆਯੋਜਨ ਕੀਤਾ ਗਿਆ । ਇਸ ਰੈਲੀ ਦਾ ਮੁੱਖ ਉਦੇਸ਼ ਸਵੱਛਤਾ ਹੀ ਸੇਵਾ ਅਤੇ ਸ਼ਹੀਦ-ਏ ਭਗਤ ਸਿੰਘ ਦੇ ਜੀਵਨ ਬਾਰੇ ਨੌਜਵਾਨਾ ਨੂੰ ਜਾਣੂ ਕਰਵਾਉਣਾ ਸੀ । ਇਹ ਰੈਲੀ ਵੱਖ-ਵੱਖ ਪਿੰਡਾ ਤੋ ਹੁੰਦੀ ਹੋਈ ਸ਼ਹੀਦ ਭਗਤ ਸਿੰਘ ਦੀ ਸਮਾਧ ਹੁਸੈਨੀਵਾਲਾ ਤੋ ਵਾਪਸ ਪਰਤੀ । ਇਸ ਵਿਚ ਵੱਖ-ਵੱਖ ਕਲੱਬਾਂ ਦੇ ਨੌਜਵਾਨ ਅਤੇ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ।

ਇਸ ਰੈਲੀ ਨੂੰ ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਯੂਥ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਫ਼ਿਰੋਜਪੁਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਇਸ ਮੌਕੇ ਉਨ੍ਹਾਂ ਨਾਲ ਕਲੱਬ ਪ੍ਰਧਾਨ ਮਨਜੀਤ ਸਿੰਘ,ਲਾਡੀ ਭੁੱਲਰ,ਗੁਰਵਿੰਦਰ ਭੁੱਲਰ,ਪ੍ਰਿੰਸ ਚਾਵਲਾ,ਚਤਰ ਸਿੰਘ, ਸਵਰਨ ਨਾਗਪਾਲ ਅਤੇ ਅਮਰੀਕ ਸਿੰਘ ਵੀ ਮੌਜੂਦ ਸਨ ।

ਇਸ ਮੌਕੇ ਸਰਬਜੀਤ ਸਿੰਘ ਬੇਦੀ ਨੇ ਨੌਜਵਾਨਾ ਨੂੰ ਸੰਬੋਧਨ ਕਰਦਿਆ ਕਿਹਾ ਸਾਨੂੰ ਸ਼ਹੀਦਾਂ ਦੇ ਵਿਖਾਏ ਰਸਤੇ ਤੇ ਚੱਲ ਕੇ ਆਪਣੇ ਜੀਵਨ ਨੂੰ ਸਮਾਜਿਕ ਬੁਰਾਈਆਂ ਤੋ ਦੂਰ ਰੱਖ ਕੇ ਦੇਸ਼ ਦੇ ਵਿਕਾਸ ਦੇ ਲਈ ਵੱਧ-ਵੱਧ ਯੋਗਦਾਨ ਪਾਉਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਨਹਿਰੂ ਯੁਵਾ ਕੇਂਦਰ ਵੱਲੋਂ ਚਲਾਏ ਜਾ ਰਹੇ ਸਵੱਛਤਾ ਹੀ ਸੇਵਾ ਪ੍ਰੋਗਰਾਮ ਦੇ ਤਹਿਤ ਆਪਣੇ ਆਪਣੇ ਪਿੰਡਾ ਵਿਚ ਸਵੱਛਤਾ ਨਾਲ ਜੁੜੇ ਵੱਧ ਤੋ ਵੱਧ ਪ੍ਰੋਗਰਾਮਾਂ ਦਾ ਆਯੋਜਨ ਕਰਨਾ ਚਾਹੀਦਾ  ਹੈ । ਉਨ੍ਹਾਂ ਨੇ ਨੌਜਵਾਨਾ ਨੂੰ ਪ੍ਰੇਰਿਤ ਕਰਦਿਆ ਹੋਇਆ ਕਿਹਾ ਕਿ ਸਾਨੂੰ ਆਪਣੇ ਦੇਸ਼ ਦੇ ਸ਼ਹੀਦਾਂ ਵੱਲੋਂ ਕੀਤੀ ਕੁਰਬਾਨੀ ਹਮੇਸ਼ਾ ਯਾਦ ਰੱਖਣੀ ਚਾਹੀਦੀ ਹੈ ਅਤੇ ਉਸ ਨੂੰ ਬਰਕਰਾਰ ਰੱਖਣ ਲਈ ਰਾਸ਼ਟਰੀ ਏਕਤਾ ਨੂੰ ਮਜ਼ਬੂਤ ਕਰਨ ਲਈ ਆਪਣਿਆ ਵੱਧ ਤੋ ਵੱਧ ਸੇਵਾਵਾਂ ਦੇਣੀਆਂ ਚਾਹੀਦੀਆਂ ਹਨ ਜਿਸ ਨਾਲ ਸਾਡੇ ਸ਼ਹੀਦਾਂ ਵੱਲੋਂ ਦਿੱਤੀ ਸ਼ਹਾਦਤ ਵਿਅਰਥ ਨਾ ਜਾ ਸਕੇ । 

Related Articles

Back to top button