ਮਿਸ਼ਨ ਫ਼ਤਿਹ ਜਾਗਰੂਕਤਾ ਪੰਫਲੈਟ ਵੰਡ ਕੇ ਯੁਵਕ ਸੇਵਾਵਾਂ ਵਿਭਾਗ ਦੇ ਰੈੱਡ ਰੀਬਨ ਕਲੱਬਾਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ
ਫ਼ਿਰੋਜ਼ਪੁਰ 24 ਜੂਨ 2020 ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਅਤੇ ਇਸ ਪ੍ਰਤੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਿਹ ਚਲਾਇਆ ਗਿਆ ਹੈ, ਜਿਸ ਨੂੰ ਸਫਲ ਬਣਾਉਣ ਲਈ ਯੁਵਕ ਸੇਵਾਵਾਂ ਵਿਭਾਗ ਫ਼ਿਰੋਜ਼ਪੁਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸਹਾਇਕ ਡਾਇਰੈਕਟਰ ਸ੍ਰ: ਜਗਜੀਤ ਸਿੰਘ ਚਾਹਲ ਦੀ ਅਗਵਾਈ ਹੇਠ ਯੁਵਕ ਸੇਵਾਵਾਂ ਵਿਭਾਗ ਅਧੀਨ ਆਉਂਦੇ ਰੈੱਡ ਰੀਬਨ ਕਲੱਬਾਂ ਦੇ ਮੈਂਬਰਾਂ ਵੱਲੋਂ ਸ਼ਹਿਰ ਅਤੇ ਪਿੰਡਾਂ ਵਿਚ ਲੋਕਾਂ ਨੂੰ ਮਿਸ਼ਨ ਫ਼ਤਿਹ ਦੇ ਜਾਗਰੂਕਤਾ ਪੰਫਲੈਟ ਵੰਡ ਕੇ ਜਾਗਰੂਕ ਕੀਤਾ ਜਾ ਰਿਹਾ ਹੈ।
ਸਹਾਇਕ ਡਾਇਰੈਕਟਰ ਜਗਜੀਤ ਸਿੰਘ ਚਾਹਲ ਨੇ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਇਸ ਪ੍ਰਤੀ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ ਹਨ।ਜਿਸ ਲਈ ਕਲੱਬਾਂ ਦੇ ਮੈਂਬਰਾਂ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜਾਗਰੂਕਤਾ ਪੰਫਲੈਟ ਵੀ ਵੰਡੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਕਲੱਬਾਂ ਦੇ ਮੈਂਬਰਾਂ ਵੱਲੋਂ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਲਈ ਵੀ ਆਖਿਆ ਜਾ ਰਿਹਾ ਹੈ, ਜਿਸ ਰਾਹੀਂ ਵੱਧ ਤੋਂ ਵੱਧ ਕੋਰੋਨਾ ਵਾਇਰਸ ਅਤੇ ਇਸ ਦੇ ਬਚਾਅ ਸਬੰਧੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕਲੱਬਾਂ ਦੇ ਮੈਂਬਰਾਂ ਵੱਲੋਂ ਲੋਕਾਂ ਨੂੰ ਸੋਸ਼ਲ ਡਿਸਟੈਂਸਿੰਗ, ਮਾਸਕ ਪਾਉਣ, ਸਮੇਂ ਸਮੇਂ ਤੇ ਹੱਥ ਧੋਣ ਅਤੇ ਲੋੜ ਪੈਣ ਤੇ ਹੀ ਘਰੋਂ ਬਾਹਰ ਨਿਕਲਣ ਬਾਰੇ ਜਾਗਰੂਕ ਕੀਤਾ ਜਾਂਦਾ ਹੈ।