ਬੱਸ ਅੱਡੇ ਤੇ ਬੱਸਾਂ ਵਿਚ ਆਉਣ^ਜਾਣ ਵਾਲੇ ਯਾਤਰੀਆਂ ਨੂੰ ਕੋਰੋਨਾ ਤੋਂ ਬਚਾਓ ਸਬੰਧੀ ਵੰਡੇ ਜਾ ਰਹੇ ਹਨ ਮਿਸ਼ਨ ਫ਼ਤਿਹ ਜਾਗਰੂਕਤਾ ਪੰਫਲੈਟ
ਯਾਤਰੀਆਂ ਨੂੰ ਮਿਸ਼ਨ ਫ਼ਤਿਹ ਵਿਚ ਸਹਿਯੋਗ ਕਰਨ ਲਈ ਕੋਵਾ ਐਪ ਡਾਉਨਲੋਟ ਕਰਨ ਬਾਰੇ ਵੀ ਦਿੱਤੀ ਜਾਂਦੀ ਹੈ ਜਾਣਕਾਰੀ
ਫਿਰੋਜ਼ਪੁਰ 25 ਜੂਨ 2020 ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਦੇ ਮਕਸਦ ਨਾਲ ਬੱਸ ਅੱਡੇ ਫਿਰੋਜ਼ਪੁਰ ਤੇ ਆਉਣ^ਜਾਣ ਵਾਲੇ ਯਾਤਰੀਆਂ ਨੂੰ ਮਿਸ਼ਨ ਫ਼ਤਿਹ ਦੇ ਜਾਗਰੂਕਤਾ ਪੰਫਲੈਟ ਦਿੱਤੇ ਜਾ ਰਹੇ ਹਨ.
ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ.ਐਮ ਅਰਵਿੰਦ ਸ਼ਰਮਾ ਨੇ ਦੱਸਿਅ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਦਾ ਮੁੱਖ ਮਕਸਦ ਲੋਕਾਂ ਵਿਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਜਿਵੇਂ ਕਿ ਮਾਸਕ ਪਾਉਣਾ, ਸੋਸ਼ਲ ਡਿਸਟੈਂਸਿੰਗ, ਹੱਥ ਧੋਣਾ ਆਦਿ ਬਾਰੇ ਜਾਗਰੂਕ ਕਰਨਾ ਹੈ. ਉਨ੍ਹਾਂ ਦੱਸਿਆ ਕਿ ਜਿਹੜੇ ਲੋਕ ਵੀ ਫਿਰੋਜ਼ਪੁਰ ਬੱਸ ਸਟੈਂਡ ਤੋਂ ਬਸਾਂ ਵਿਚ ਸਫਰ ਕਰਨ ਲਈ ਆਉਂਦੇ ਹਨ ਉਨ੍ਹਾਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਪੰਫਲੈਟ ਦਿੱਤੇ ਜਾ ਰਹੇ ਹਨ ਤਾਂ ਜੋ ਲੋਕ ਵੱਧ ਤੋਂ ਵੱਧ ਜਾਗਰੂਕ ਹੋ ਕੇ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਨੂੰ ਵਰਤਣ.
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਲੋਕਾਂ ਸਰਕਾਰ ਦੇ ਮਿਸ਼ਨ ਫ਼ਤਿਹ ਵਿਚ ਸਹਿਯੋਗ ਕਰਨ ਸਬੰਧੀ ਕੋਵਾ ਐਪ ਡਾਉਨਲੋਡ ਕਰਨ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ ਤਾਂ ਜੋ ਉਹ ਕੋਰੋਨਾ ਵਾਇਰਸ ਪ੍ਰਤੀ ਪੂਰੀ ਤਰ੍ਹਾਂ ਜਾਗਰੂਕ ਹੋ ਸਕਣ. ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਬੱਸਾਂ ਨੂੰ ਸੈਨੇਟਾਈਜ਼ ਕੀਤਾ ਜਾਂਦਾ ਹੈ, ਲੋਕਾਂ ਨੂੰ ਮਾਸਕ ਪਹਿਨਣ ਅਤੇ ਉਨ੍ਹਾਂ ਨੂੰ ਬੱਸਾਂ ਵਿਚ ਬਿਠਾਉਣ ਸਮੇਂ ਸਮਾਜਿਕ ਦੂਰੀ ਆਦਿ ਸਾਵਧਾਨੀਆਂ ਦਾ ਵੀ ਪੂਰਾ ਧਿਆਨ ਰੱਖਿਆ ਜਾਂਦਾ ਹੈ.