ਕੋਰੋਨਾ ਵਾਇਰਸ ਦਰਮਿਆਨ ਲੋਕ ਸੇਵਾ ਵਿੱਚ ਆਪਣਾ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ 13 ਜੁਲਾਈ ਤੱਕ ਕਰਵਾਉਣ ਰਜਿਸਟ੍ਰੇਸ਼ਨ
ਫਿਰੋਜ਼ਪੁਰ 7 ਜੁਲਾਈ 2020 ਸਕੱਤਰ ਰੈੱਡ ਕਰਾਸ ਸ੍ਰੀ. ਅਸ਼ੋਕ ਬਹਿਲ ਨੇ ਦੱਸਿਆ ਕਿ ਸਰਕਾਰ ਵੱਲੋਂ ਕਰੋਨਾ ਵਾਇਰਸ (ਕੋਵਿਡ-19) ਦੀ ਮਹਾਂਮਾਰੀ ਦੀ ਰੋਕਥਾਮ ਹਿੱਤ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਦੇਸ਼ ਵਿੱਚ ਲੋਕਡਾਊਨ/ਕਰਫਿਊ ਲਗਾਇਆ ਗਿਆ। ਇਸ ਦੌਰਾਨ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਲੋੜਵੰਦਾਂ ਨੂੰ ਭੋਜਨ, ਲੋੜਵੰਦ ਮਰੀਜ਼ਾਂ ਲਈ ਖੂਨਦਾਨ ਕੈਂਪ ਲਗਾ ਕੇ ਅਤੇ ਦਵਾਈਆਂ ਆਦਿ ਦੇ ਕੇ ਮਾਨਵਤਾ ਦੀ ਸੇਵਾ ਵਿੱਚ ਵੱਡਮੁੱਲਾ ਯੋਗਦਾਨ ਦਿੱਤਾ ਗਿਆ ਹੈ।
ਸਕੱਤਰ ਰੈੱਡ ਕਰਾਸ ਨੇ ਦੱਸਿਆ ਕਿ ਕੁੱਝ ਸੰਸਥਾਵਾਂ ਅਜਿਹੀਆਂ ਵੀ ਹਨ, ਜਿਨ੍ਹਾਂ ਨੇ ਲੋਕਡਾਊਨ/ਕਰਫਿਊ ਵਿੱਚ ਬਹੁਤ ਵਧੀਆ ਕੰਮ ਕੀਤਾ ਪਰੰਤੂ ਉਨ੍ਹਾਂ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਪਾਸ ਉਪਲੱਬਧ ਨਹੀਂ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਫਿਰੋਜ਼ਪੁਰ ਵੱਲੋਂ ਫਾਰਮ ਤਿਆਰ ਕੀਤਾ ਗਿਆ ਹੈ, ਹੁਣ ਇਹ ਫਾਰਮ ਕੋਈ ਵੀ ਐੱਨਜੀਓ ਜਾਂ ਸੰਸਥਾਂ ਜਿਸ ਨੇ ਕੋਰੋਨਾ ਵਾਇਰਸ ਮਹਾਂਮਾਰੀ ਦੀ ਰੋਕਥਾਮ ਹਿੱਤ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਹੈ ਉਹ ਜ਼ਿਲ੍ਹਾ ਰੈੱਡ ਕਰਾਸ ਦਫਤਰ ਤੋਂ ਇਹ ਫਾਰਮ ਪ੍ਰਾਪਤ ਕਰਕੇ ਆਪਣੀ ਸਾਰੀ ਡਿਟੇਲ ਇਸ ਫਾਰਮ ਭਰਕੇ ਮਿਤੀ 13 ਜੁਲਾਈ 2020 ਤੱਕ ਦਫਤਰ ਰੈੱਡ ਕਰਾਸ਼ ਫਿਰੋਜ਼ਪੁਰ ਵਿਖੇ ਜਮ੍ਹਾਂ ਕਰਵਾ ਸਕਦਾ ਹੈ।