ਕੋਰੋਨਾ ਵਾਇਰਸ ਦੇ ਇਲਾਜ ਤੋਂ ਬਾਅਦ 5 ਹੋਰ ਮਰੀਜਾਂ ਨੂੰ ਮਿੱਲੀ ਛੁੱਟੀ, ਹੁੱਣ ਕੁੱਲ 108 ਐਕਟਿਵ ਕੇਸ
ਜ਼ਿਲ੍ਹਾ ਲੋਕ ਸੰਪਰਕ ਅਫਸਰ, ਫ਼ਿਰੋਜ਼ਪੁਰ
ਪ੍ਰੈਸ ਨੋਟ
ਕੋਰੋਨਾ ਵਾਇਰਸ ਦੇ ਇਲਾਜ ਤੋਂ ਬਾਅਦ 5 ਹੋਰ ਮਰੀਜਾਂ ਨੂੰ ਮਿੱਲੀ ਛੁੱਟੀ, ਹੁੱਣ ਕੁੱਲ 108 ਐਕਟਿਵ ਕੇਸ
ਸੁਕਰਵਾਰ ਨੂੰ 19 ਨਵੇਂ ਪਾਜੇਟਿਵ ਕੇਸ ਸਾਹਮਣੇ ਆਉਣ ਦੇ ਬਾਅਦ ਕੁੱਲ ਕੇਸਾਂ ਦੀ ਸੰਖਿਆ ਹੋਈ 271
ਫਿਰੋਜ਼ਪੁਰ, 24 ਜੁਲਾਈ 2020- ਕੋਰੋਨਾ ਵਾਇਰਸ ਦੇ ਇਲਾਜ ਤੋਂ ਬਾਅਦ ਸ਼ੁਕਰਵਾਰ ਨੂੰ 5 ਹੋਰ ਮਰੀਜ ਠੀਕ ਹੋਏ ਹਨ, ਜਿੰਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ. ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਕੁੱਲ 271 ਪਾਜੇਟਿਵ ਮਰੀਜ਼ ਰਿਪੋਰਟ ਹੋ ਚੁੱਕੇ ਹਨ, ਜਿਸ ਵਿੱਚੋਂ 158 ਮਰੀਜ਼ ਇਲਾਜ ਦੇ ਬਾਅਦ ਇਸ ਵਾਇਰਸ ਤੋਂ ਮੁਕਤੀ ਪਾ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਸ਼ੁਕਰਵਾਰ ਨੂੰ ਜ਼ਿਲ੍ਹ ਵਿੱਚ 19 ਪੋਜ਼ਿਟਵ ਕੇਸ ਰਿਪੋਰਟ ਹੋਏ ਹਨ ਅਤੇ ਹੁਣ ਜ਼ਿਲ੍ਹੇ ਵਿਚ 108 ਐਕਟਿਵ ਕੇਸ ਹਨ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਨੂੰ ਰੋਕਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਲੋਕਾਂ ਨੂੰ ਮਿਸ਼ਨ ਫਤਿਹ ਤਹਿਤ ਕੋਰੋਨਾ ਵਾਇਰਸ ਦੇ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸ ਤੋਂ ਇਲਾਵਾ ਲੋਕਾਂ ਨੂੰ ਮਾਸਕ ਤੇ ਸੈਨੇਟਾਈਜ਼ਰ ਵੀ ਵੰਡੇ ਗਏ ਹਨ।
ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਸਰਕਾਰ ਵੱਲੋਂ ਜਾਰੀ ਸੋਸ਼ਲ ਡਿਸਟੈਂਸਿੰਗ, ਮਾਸਕ ਪਹਿਨਣ ਅਤੇ ਵਾਰ-ਵਾਰ ਹੱਥ ਧੋਣ ਵਰਗੀਆਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣ ਕਰਨ ਤਾਂਕਿ ਇਸ ਬਿਮਾਰੀ ਦੇ ਪ੍ਰਸਾਰ ਨੂੰ ਅੱਗੇ ਵੱਧਣ ਤੋਂ ਰੋਕਿਆ ਜਾ ਸਕੇ।