ਗੈਰਕਾਨੂੰਨੀ ਮਾਈਨਿੰਗ ਕਰਨ ਤੇ ਅਣਪਛਾਤੇ ਵਿਰੁੱਧ ਪਰਚਾ ਦਰਜ
ਫਿਰੋਜ਼ਪੁਰ 26 ਜੁਲਾਈ 2020 ਪਿੰਡ ਟਿੰਡਵਾ ਤਹਿਸੀਲ ਜੀਰਾ, ਫਿਰੋਜ਼ਪੁਰ ਵਿਖੇ ਮਾਈਨਿੰਗ ਵਿਭਾਗ ਦੇ ਮੁਲਾਜ਼ਮਾ ਸਮੇਤ ਪੁਲਿਸ ਵਿਭਾਗ ਦੇ ਮੁਲਾਜਮਾਂ ਵੱਲੋਂ ਰੇਤਾ ਦੀ ਗੈਰ ਕਾਨੂੰਨੀ ਮਾਈਨਿੰਗ ਦੀ ਚੈਕਿੰਗ ਦੌਰਾਨ ਗੈਰਕਾਨੂੰਨੀ ਮਾਈਨਿੰਗ ਕਰਨ ਦੇ ਦੋਸ਼ ਵਿੱਚ ਅਣਪਛਾਤੇ ਵਿਅਕਤੀ ਵਿਰੁਧ ਪਰਚਾ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸੀਅਨ ਕਮ ਜ਼ਿਲ੍ਹਾ ਮਾਈਨਿੰਗ ਅਫਸਰ ਸੰਦੀਪ ਕੁਮਾਰ ਨੇ ਦੱਸਿਆ ਕਿ ਪਿੰਡ ਟਿੰਡਵਾ ਵਿਖੇ ਚੈਕਿੰਗ ਦੌਰਾਨ ਤਾਜਾ ਗੈਰ ਕਾਨੂੰਨੀ ਰੇਤਾ ਦੀ ਨਿਕਾਸੀ ਪਾਈ ਗਈ ਅਤੇ ਮੌਕੇ ਤੇ ਕੋਈ ਵੀ ਵਹੀਕਲ/ਮਸ਼ੀਨ ਨਹੀਂ ਪਾਈ ਗਈ। ਉਨ੍ਹਾਂ ਦੱਸਿਆ ਕਿ ਮਾਈਨਿੰਗ ਐਡ ਮਿਨਰਲਜ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕਿਸੇ ਵੀ ਵਿਅਕਤੀ ਨੂੰ ਗੈਰ ਕਾਨੂੰਨੀ ਮਾਈਨਿੰਗ ਕਰਨ ਦਾ ਅਧਿਕਾਰ ਨਹੀਂ ਹੈ ਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਕੋਈ ਗੈਰਕਾਨੂੰਨੀ ਮਾਈਨਿੰਗ ਬਾਰੇ ਪਤਾ ਚਲਦਾ ਹੈ ਤਾਂ ਉਹ ਇਸ ਦੀ ਸੂਚਨਾ ਜ਼ਿਲ੍ਹਾ ਮਾਈਨਿੰਗ ਅਫਸਰ ਨੂੰ ਦੇ ਸਕਦਾ ਹੈ।