ਮਿਸ਼ਨ ਫਤਿਹ: ਕਰੋਨਾ ਤੋਂ ਬਚਣ ਲਈ ਸਾਨੂੰ ਆਪਣੇ ਹੱਥਾਂ ਨੂੰ ਵਾਰ ਵਾਰ ਧੋਣਾ ਚਾਹੀਦਾ ਹੈ ਤੇ ਮਾਸਕ ਦੀ ਵਰਤੋ ਕਰਨੀ ਚਾਹੀਦੀ ਹੈ-ਡਿਪਟੀ ਕਮਿਸ਼ਨਰ
ਕਿਹਾ, ਆਓ ਅਸੀਂ ਸਾਰੇ ਆਪਣੇ-ਆਪਣੇ ਰਿਸ਼ਤੇਦਾਰਾਂ, ਗੁਆਂਢੀਆਂ, ਸਕੇ ਸਬੰਧੀਆਂ ਤੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਦੀਆ ਸਾਵਧਾਨੀਆਂ ਬਾਰੇ ਜਾਗਰੂਕ ਕਰੀਏ
ਫਿਰੋਜ਼ਪੁਰ 28 ਜੁਲਾਈ 2020 ਪੰਜਾਬ ਸਰਕਾਰ ਵੱਲੋ ਕਰੋਨਾ ਦੇ ਸੰਕਰਮਣ ਨੂੰ ਰੋਕਣ ਲਈ ਵਿੱਢੇ ਗਏ ਮਿਸ਼ਨ ਫਤਹਿ ਤਹਿਤ ਜਿੱਥੇ ਜ਼ਮੀਨੀ ਪੱਧਰ ਦੀਆਂ ਗਤੀਵਿਧੀਆਂ ਸਰਕਾਰੀ ਵਿਭਾਗਾਂ ਵੱਲੋ ਕੀਤੀਆਂ ਜਾ ਰਹੀਆਂ ਹਨ ਉੱਥੇ ਆਨਲਾਈਨ ਹੋਣ ਵਾਲੇ ਜਾਗਰੂਕਤਾ ਪ੍ਰੋਗਰਾਮਾਂ ਆਦਿ ਵਿੱਚ ਵੀ ਕੋਵਿਡ ਸਬੰਧੀ ਵਿਦਿਆਰਥੀਆਂ ਜਾਂ ਵਿਅਕਤੀਆਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਅਸੀ ਕਿਵੇ ਮਿਸ਼ਨ ਫਤਿਹ ਤਹਿਤ ਕਰੋਨਾ ਉੱਪਰ ਜਿੱਤ ਹਾਸਲ ਕਰ ਸਕਦੇ ਹਾਂ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰ. ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਸਾਨੂੰ ਕਰੋਨਾ ਤੋਂ ਬਚਣ ਲਈ ਵੱਖ-ਵੱਖ ਸਾਵਧਾਨੀਆਂ ਜਿਵੇਂ ਕਿ ਹੱਥਾਂ ਨੂੰ ਵਾਰ ਵਾਰ ਧੋਣਾ, ਮਾਸਕ ਦੀ ਵਰਤੋ, ਸੈਨੇਟਾਈਜਰ ਦੀ ਵਰਤੋ, ਸਮਾਜਿਕ ਦੂਰੀ ਬਰਕਰਾਰ ਰੱਖਣੀ, ਬੇਲੋੜੀ ਮੂਵਮੈਟ ਬੰਦ ਕਰਨੀ ਆਦਿ ਵਰਤਣੀਆਂ ਚਾਹੀਦੀਆਂ ਹਨ ਤਾਂ ਹੀ ਅਸੀਂ ਕਰੋਨਾ ਦੀ ਜਕੜ ਤੋ ਬਚੇ ਰਹਿ ਸਕਦੇ ਹਾਂ ਅਤੇ ਇਸਦੇ ਸੰਕਰਮਣ ਨੂੰ ਫੈਲਣ ਤੋ ਰੋਕ ਸਕਦੇ ਹਾਂ। ਉਨ੍ਹਾਂ ਕੋਰੋਨਾ ਵਾਇਰਸ ਤੋਂ ਬਚਾਓ ਬਾਰੇ ਦੱਸਦਿਆ ਕਿਹਾ ਕਿ ਸਾਨੂੰ ਇਸ ਵਾਇਰਸ ਤੋਂ ਘਬਰਾਉਣ ਦੀ ਲੋੜ ਨਹੀਂ ਸਾਨੂੰ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ। ਇਸ ਲਈ ਸਾਨੂੰ ਬਗੈਰ ਕਿਸੇ ਕੰਮ ਤੋਂ ਘਰ ਤੋਂ ਬਾਹਰ ਨਹੀਂ ਜਾਣਾ ਚਾਹੀਦਾ ਅਤੇ ਸਮਾਜਿਕ ਦੂਰੀ ਅਤੇ ਮਾਸਕ ਇਸ ਬਿਮਾਰੀ ਤੋਂ ਬਚਣ ਦਾ ਮੂਲ ਮੰਤਰ ਹੈ। ਉਨ੍ਹਾਂ ਕਿਹਾ ਕਿ ਆਓ ਅਸੀਂ ਸਾਰੇ ਆਪਣੇ-ਆਪਣੇ ਰਿਸ਼ਤੇਦਾਰਾਂ, ਗੁਆਂਢੀਆਂ, ਸਕੇ ਸਬੰਧੀਆਂ ਤੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਦੀਆ ਸਾਵਧਾਨੀਆਂ ਬਾਰੇ ਜਾਗਰੂਕ ਕਰੀਏ ਤੇ ਪੰਜਾਬ ਸਰਕਾਰ ਵੱਲੋਂ ਲਏ ਗਏ ਮਿਸ਼ਨ ਫਤਿਹ ਦੇ ਸੁਪਨੇ ਨੂੰ ਸਾਕਾਰ ਕਰੀਏ।