ਅਨੁਮੀਤ ਸਿੰਘ ਹੀਰਾ ਸੋਢੀ ਨੇ ਬਲਾਕ ਮਮਦੋਟ ਅਤੇ ਗੁਰੂਹਰਸਹਾਏ ਦੇ ਪਿੰਡਾਂ ਦੇ ਵਿਕਾਸ ਲਈ ਜਾਰੀ ਕੀਤੀ ਦੂਜੀ ਕਿਸ਼ਤ, ਵੰਡੇ ਚੈੱਕ
60 ਪਿੰਡਾਂ ਵਿਚ 1 ਕਰੋੜ 30 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣਗੇ ਵਿਕਾਸ ਕਾਰਜ
ਅਨੁਮੀਤ ਸਿੰਘ ਹੀਰਾ ਸੋਢੀ ਨੇ ਬਲਾਕ ਮਮਦੋਟ ਅਤੇ ਗੁਰੂਹਰਸਹਾਏ ਦੇ ਪਿੰਡਾਂ ਦੇ ਵਿਕਾਸ ਲਈ ਜਾਰੀ ਕੀਤੀ ਦੂਜੀ ਕਿਸ਼ਤ, ਵੰਡੇ ਚੈੱਕ
60 ਪਿੰਡਾਂ ਵਿਚ 1 ਕਰੋੜ 30 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣਗੇ ਵਿਕਾਸ ਕਾਰਜ
ਫ਼ਿਰੋਜ਼ਪੁਰ 7 ਫਰਵਰੀ 2020 ( ) ਪਿੰਡਾਂ ਵਿਚ ਸ਼ਹਿਰ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਕਾਂਗਰਸੀ ਲੀਡਰ ਅਨੁਮੀਤ ਸਿੰਘ ਹੀਰਾ ਸੋਢੀ ਵੱਲੋਂ ਬਲਾਕ ਮਮਦੋਟ ਅਤੇ ਗੁਰੂਹਰਸਹਾਏ ਦੀਆਂ ਪੰਚਾਇਤਾਂ ਨੂੰ ਸਮਾਰਟ ਪਿੰਡ ਮੁਹਿੰਮ ਤਹਿਤ ਆਏ ਫ਼ੰਡਾਂ ਦੀ ਦੂਜੀ ਕਿਸ਼ਤ ਜਾਰੀ ਕੀਤੀ ਗਈ।
ਅਨੁਮੀਤ ਸਿੰਘ ਹੀਰਾ ਸੋਢੀ ਨੇ ਦੱਸਿਆ ਕਿ 60 ਦੇ ਕਰੀਬ ਪਿੰਡਾਂ ਵਿਚ 1 ਕਰੋੜ 30 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕੀਤੇ ਜਾਣੇ ਹਨ, ਜਿਸ ਤਹਿਤ 65 ਲੱਖ ਰੁਪਏ ਦੀ ਪਹਿਲੀ ਕਿਸ਼ਤ ਪਹਿਲਾਂ ਹੀ ਜਾਰੀ ਕਰ ਦਿੱਤੀ ਗਈ ਹੈ ਅਤੇ ਅੱਜ 26 ਲੱਖ ਰੁਪਏ ਦੀ ਦੂਜੀ ਕਿਸ਼ਤ ਜਾਰੀ ਕਰਦਿਆਂ ਵੱਖ ਵੱਖ ਪੰਚਾਇਤਾਂ ਨੂੰ ਚੈੱਕ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਵੀ ਹੋਰ ਫ਼ੰਡ ਲਿਆਂਦੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਬਕਾਇਆ ਰਹਿੰਦੀ ਤੀਜੀ ਕਿਸ਼ਤ ਵੀ ਜਲਦ ਹੀ ਜਾਰੀ ਕਰ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਸ੍ਰ: ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਹਲਕੇ ਦੇ ਵਿਕਾਸ ਲਈ ਵੱਡੇ ਪੱਧਰ ਤੇ ਕੰਮ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਹਲਕੇ ਵਿਚ ਸਕੂਲਾਂ ਦੇ ਪੱਧਰ ਨੂੰ ਉੱਪਰ ਚੁੱਕਣ ਲਈ ਵੱਖ ਵੱਖ ਸਕੂਲਾਂ ਦਾ ਦੌਰਾ ਕਰਕੇ ਸਕੂਲਾਂ ਲਈ ਗਰਾਂਟ ਜਾਰੀ ਕੀਤੀ ਗਈ ਸੀ। ਇਸ ਦੇ ਨਾਲ ਹੀ ਹਲਕੇ ਵਿਚ ਖੇਡ ਗਤੀਵਿਧੀਆਂ ਵਿਚ ਵਾਧਾ ਕਰਨ ਲਈ ਕਈ ਨਵੇਂ ਖੇਡ ਮੈਦਾਨ ਤਿਆਰ ਕਰਵਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਖੇਡਾਂ ਨਾਲ ਜੁੜ ਸਕਣ।
ਇਸ ਮੌਕੇ ਕਾਂਗਰਸੀ ਆਗੂ ਅੰਮ੍ਰਿਤਪਾਲ ਸਿੰਘ, ਸਰਪੰਚ ਸਰਬਜੀਤ ਸਿੰਘ, ਗੁਰਚਰਨ ਸਿੰਘ, ਪਰਮਜੀਤ ਕੌਰ, ਕਮਲਜੀਤ ਸਿੰਘ, ਮਾਨ ਸਿੰਘ, ਜੀਵਨ ਸਿੰਘ, ਲਖਵਿੰਦਰ ਸਿੰਘ, ਸੰਤੋ ਭਾਈ ਆਦਿ ਹਾਜ਼ਰ ਸਨ।