ਪੰਜਾਬ ਐਂਡ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਭੁੱਖ ਹੜਤਾਲ ਅੱਜ 10 ਵੇਂ ਦਿਨ ਵਿਚ ਸ਼ਾਮਲ
ਕਿਸਾਨਾਂ ਦੇ ਸਮਰਥਨ ਵਿਚ ਸਾਂਝਾਂ ਮੁਲਾਜ਼ਮ ਫ਼ਰੰਟ ਵੱਲੋਂ ਕੱਢੀ ਗਈ ਰੋਸ ਰੈਲੀ
ਪੰਜਾਬ ਐਂਡ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਭੁੱਖ ਹੜਤਾਲ ਅੱਜ 10 ਵੇਂ ਦਿਨ ਵਿਚ ਸ਼ਾਮਲ
ਕਿਸਾਨਾਂ ਦੇ ਸਮਰਥਨ ਵਿਚ ਸਾਂਝਾਂ ਮੁਲਾਜ਼ਮ ਫ਼ਰੰਟ ਵੱਲੋਂ ਕੱਢੀ ਗਈ ਰੋਸ ਰੈਲੀ
ਫ਼ਿਰੋਜ਼ਪੁਰ 25 ਸਤੰਬਰ 2020 ( ) ਪੰਜਾਬ-ਯੂ.ਟੀ.ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਪੰਜਾਬ ਵੱਲੋਂ ਅੱਜ 10ਵੇਂ ਦਿਨ ਵੀ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਫ਼ਤਰ ਅੱਗੇ ਕਿਸ਼ਨ ਚੰਦ ਜਾਗੋਵਾਲੀਆ ਪ੍ਰਧਾਨ ਪ.ਸ.ਸ.ਫ ਦੀ ਪ੍ਰਧਾਨਗੀ ਹੇਠ ਭੁੱਖ ਹੜਤਾਲ ਦੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਅੱਜ ਅੱਠਵੇਂ ਦਿਨ ਵੀ 11 ਸਾਥੀ ਭੁੱਖ ਹੜਤਾਲ ਤੇ ਬੈਠੇ ਜਿਨ੍ਹਾਂ ਵਿਚ ਗੁਰਮੇਜ ਸਿੰਘ, ਰਾਜ ਕੁਮਾਰ ਅਤੇ ਪ੍ਰਕਾਸ਼ ਚੰਦ ਜਲ ਸਰੋਤ ਵਿਭਾਗ, ਕੁਲਵੰਤ ਸਿੰਘ ਅਤੇ ਗਿਆਨ ਸਿੰਘ ਜੰਗਲਾਤ ਵਿਭਾਗ, ਸ਼ਿੰਗਾਰਾ ਸਿੰਘ, ਮਿਹਰ ਸਿੰਘ, ਰਾਜਪਾਲ ਸਿੰਘ ਵਾਈਸ ਪ੍ਰਧਾਨ ਪੈਨਸ਼ਨਰ ਐਸੋਸੀਏਸ਼ਨ, ਬਲਵੀਰ ਸਿੰਘ ਅਤੇ ਰਾਜਾ ਰਾਮ ਫੂਡ ਸਪਲਾਈ ਵਿਭਾਗ ਅਤੇ ਬਲਕਾਰ ਸਿੰਘ ਪੀ.ਡਬਲ.ਯੂ.ਡੀ ਪੈਨਸ਼ਨਰ ਯੂਨੀਅਨ ਸ਼ਾਮਲ ਹਨ।
ਇਸ ਮੌਕੇ ਮਨੋਹਰ ਲਾਲ ਪ੍ਰਧਾਨ ਪੀ.ਐੱਸ.ਐਮ.ਐੱਸ.ਯੂ, ਕਿਸ਼ਨ ਚੰਦ ਜਾਗੋਵਾਲੀਆ ਪ੍ਰਧਾਨ ਪ.ਸ.ਸ.ਫ, ਰਾਮ ਪ੍ਰਸ਼ਾਦ ਪ੍ਰਧਾਨ ਕਲਾਸ ਫੋਰਥ ਯੂਨੀਅਨ, ਵਿਲਸਨ ਪ੍ਰਧਾਨ ਡੀਸੀ ਦਫ਼ਤਰ ਕਲਾਸ ਫੋਰ ਯੂਨੀਅਨ, ਰਘਬੀਰ ਸਿੰਘ ਪ੍ਰਧਾਨ ਸਿੱਖਿਆ ਵਿਭਾਗ, ਹਰਭਗਵਾਨ ਕੰਬੋਜ, ਅਜੀਤ ਸਿੰਘ ਸੋਢੀ ਜਨਰਲ ਸਕੱਤਰ ਪੈਨਸ਼ਨਰ ਯੂਨੀਅਨ, ਰਾਜ ਕੁਮਾਰ ਮੀਤ ਪ੍ਰਧਾਨ ਕਲਾਸ ਫੋਰ ਯੂਨੀਅਨ, ਮਲਕੀਤ ਚੰਦ ਪਾਸੀ, ਜਗਤਾਰ ਸਿੰਘ, ਚਰਨਜੀਤ ਸਿੰਘ ਜਨਰਲ ਸਕੱਤਰ ਫੂਡ ਸਪਲਾਈ ਵਿਭਾਗ ਅਤੇ ਬਲਵੰਤ ਸਿੰਘ ਸੰਧੂ, ਪੁਨੀਤ ਮਹਿਤਾ ਅਤੇ ਨਰਿੰਦਰ ਸ਼ਰਮਾ ਸਿਹਤ ਵਿਭਾਗ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਲਈ ਕਾਲਾ ਕਾਨੂੰਨ ਲਾਗੂ ਕਰਕੇ ਕਿਸਾਨ ਵਰਗ ਤੋ ਲੈ ਕੇ ਹਰ ਵਰਗ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਅਤੇ ਅਸੀਂ ਹਰ ਤਰ੍ਹਾਂ ਨਾਲ ਕਿਸਾਨਾਂ ਦੇ ਨਾਲ ਖੜੇ ਹਾਂ।
ਇਸ ਤੋ ਬਾਅਦ ਸਾਂਝਾ ਫ਼ਰੰਟ ਮੁਲਾਜ਼ਮਾਂ ਵੱਲੋਂ ਕਿਸਾਨ ਜਥੇਬੰਦੀਆਂ ਦਾ ਸਾਥ ਦਿੱਤਾ ਅਤੇ ਡੀ.ਸੀ ਦਫ਼ਤਰ ਤੋ ਲੈ ਕੇ ਚੁੰਗੀ ਨੰ:7 ਤੱਕ ਰੋਸ ਰੈਲੀ ਕੱਢੀ ਗਈ ਅਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਮਾੜੇ ਫ਼ੈਸਲੇ ਲੈਣ ਛੱਡਕੇ ਵਿਕਾਸ, ਮੁਲਾਜ਼ਮਾਂ ਅਤੇ ਮਜ਼ਦੂਰ ਵਰਗ ਵੱਲੋਂ ਧਿਆਨ ਦੇਣ ਤਾਂ ਜੋ ਉਨ੍ਹਾਂ ਨੂੰ ਸਰਕਾਰ ਵਿਰੋਧੀ ਰਵੱਈਏ ਖ਼ਿਲਾਫ਼ ਸੜਕਾਂ ਤੇ ਨਾਂ ਉੱਤਰਨਾ ਪਵੇ।
ਮੁੱਖ ਮੰਗਾਂ
ਆਸ਼ਾ ਵਰਕਰ ਮਿਡ ਡੇ ਮੀਲ ਅਤੇ ਆਂਗਣਵਾੜੀ ਵਰਕਰਾਂ ਘੱਟੋ ਘੱਟ ਵੇਤਨ ਐਕਟ ਲਾਗੂ ਕਰਕੇ 18000 ਰੁਪਏ ਤਨਖ਼ਾਹ ਲਾਗੂ ਕੀਤੀ ਜਾਵੇ।
ਪੁਨਰ ਗਠਨ ਦੇ ਨਾਂ ਤੇ ਵੱਖ ਵੱਖ ਅਦਾਰਿਆਂ ਅੰਦਰ ਮੁਲਾਜ਼ਮਾਂ ਦੀਆਂ ਛਾਂਟੀਆਂ ਕਰਨ ਦੀਆਂ ਤਜਵੀਜ਼ਾਂ ਬੰਦ ਕੀਤੀਆਂ ਜਾਣ।
ਮੁਲਾਜ਼ਮਾਂ ਦੀ ਭਰਤੀ ਸਮੇਂ ਕੇਂਦਰ ਦੇ ਬਰਾਬਰ ਤਨਖ਼ਾਹ ਸਕੇਲ ਦੇਣ ਦਾ ਨੋਟੀਫ਼ਿਕੇਸ਼ਨ ਵਾਪਸ ਲਿਆ ਜਾਵੇ।
ਮੋਬਾਈਲ ਭੱਤੇ ਵਿਚ ਕਟੌਤੀ ਕਰਨ ਵਾਲਾ ਪੱਤਰ ਵਾਪਸ ਲਿਆ ਜਾਵੇ।
ਤਿੰਨ ਸਾਲਾਂ ਤੋਂ ਲਟਕਾਈ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕੀਤੀ ਜਾਵੇ।
ਹਰੇਕ ਤਰਾਂ ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ।
ਪੁਰਾਣੀ ਪੈਨਸ਼ਨ ਨੀਤੀ ਲਾਗੂ ਕੀਤੀ ਜਾਵੇ।
ਮਹਿੰਗਾਈ ਭੱਤੇ ਦੀਆਂ ਪੰਜ ਬਕਾਇਆ ਕਿਸ਼ਤਾਂ ਨੂੰ ਤੁਰੰਤ ਜਾਰੀ ਕੀਤਾ ਜਾਵੇ।
ਬੱਝਵਾਂ ਮੈਡੀਕਲ ਭੱਤਾ 2000 ਰੁਪਏ ਕੀਤਾ ਜਾਵੇ।
ਮਹਿੰਗਾਈ ਭੱਤੇ ਦਾ 133 ਮਹੀਨੇ ਦਾ ਬਕਾਇਆ ਯਕਮੁਸ਼ਤ ਤੁਰੰਤ ਨਕਦ ਜਾਰੀ ਕੀਤਾ ਜਾਵੇ।
ਸਾਲਾਨਾ 2400 ਲਗਾਇਆ ਜਜ਼ੀਆ ਟੈਕਸ ਵਾਪਸ ਲਿਆ ਜਾਵੇ।
ਪੈਨਸ਼ਨ ਦੁਹਰਾਈ ਦੀਆਂ ਪਾਵਰਾਂ ਡੀ ਡੀ ਓ ਪੱਧਰ ਤੇ ਦਿੱਤੀਆਂ ਜਾਣ।
ਗਰੈਚੁਟੀ ਦੀ ਹੱਦ 10 ਲੱਖ ਤੋਂ ਵਧਾ ਕੇ 20 ਲੱਖ ਕੀਤੀ ਜਾਵੇ।
ਪੰਜਾਬ ਰਾਜ ਬਿਜਲੀ ਬੋਰਡ ਦੇ ਪੈਨਸ਼ਨਰਾਂ ਨੂੰ ਮੁਲਾਜ਼ਮਾਂ ਦੀ ਤਰ੍ਹਾਂ ਮੁਫ਼ਤ ਬਿਜਲੀ ਦੀ ਸੁਵਿਧਾ ਜਾਰੀ ਰੱਖੀ ਜਾਵੇ।
ਮਹਾਂ ਲੇਖਾਕਾਰ ਪੰਜਾਬ ਦੇ ਦਫ਼ਤਰ ਵਿਖੇ ਪੂਰਵ 1/12/2011 ਦੇ ਪੈਨਸ਼ਨਰਾਂ ਦੇ ਪੈਡਿੰਗ ਪਏ ਕੇਸਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇ।