ਡੀ.ਟੀ.ਐੱਫ. ਵੱਲੋਂ ਕਿਸਾਨ ਸੰਘਰਸ਼ ਦੀ ਡਟਵੀਂ ਹਮਾਇਤ ਦਾ ਐਲਾਨ
25 ਸਤੰਬਰ ਦੇ ਪੰਜਾਬ ਬੰਦ ਵਿੱਚ ਲਾਵਾਂਗੇ ਹਮਾਇਤੀ ਮੋਢਾ
ਡੀ.ਟੀ.ਐੱਫ. ਵੱਲੋਂ ਕਿਸਾਨ ਸੰਘਰਸ਼ ਦੀ ਡਟਵੀਂ ਹਮਾਇਤ ਦਾ ਐਲਾਨ
25 ਸਤੰਬਰ ਦੇ ਪੰਜਾਬ ਬੰਦ ਵਿੱਚ ਲਾਵਾਂਗੇ ਹਮਾਇਤੀ ਮੋਢਾ
24 ਸਤੰਬਰ (ਫਿਰੋਜ਼ਪੁਰ) ਪ੍ਰਤੀਨਿਧ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਫਿਰੋਜ਼ਪੁਰ ਨੇ ਕੇਂਦਰ ਸਰਕਾਰ ਵੱਲੋਂ ਲੋਕ ਸਭਾ ਤੇ ਰਾਜ ਸਭਾ ਵਿੱਚ ਪਾਸ ਕੀਤੇ ਖੇਤੀ ਵਿਰੋਧੀ ਆਰਡੀਨੈਸਾਂ ਖਿਲਾਫ਼ ਰਾਹ ਭਰ ਵਿੱਚ ਚੱਲ ਰਹੇ ਕਿਸਾਨ ਸੰਘਰਸ਼ ਦੀ ਡਟਵੀਂ ਹਮਾਇਤ ਦਾ ਐਲਾਨ ਕੀਤਾ ਹੈ।ਜਥੇਬੰਦੀ ਦੇ ਸੂਬਾ ਪ੍ਰਧਾਨ ਦਿੱਗਵਿਜੇ ਪਾਲ਼ ਸ਼ਰਮਾ ਤੇ ਸਕੱਤਰ ਸਰਵਣ ਸਿੰਘ ਔਜਲਾ, ਜ਼ਿਲਾ ਪ੍ਰਧਾਨ ਰਾਜਦੀਪ ਸੰਧੂ, ਜ਼ਿਲ੍ਹਾ ਸਕੱਤਰ ਬਲਰਾਮ ਸ਼ਰਮਾ ਨੇ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਮਾਲਾ ਮਾਲ ਕਰਨ ਲਈ ਅੰਨਦਾਤਿਆਂ ਨਾਲ ਧ੍ਰੋਹ ਕਮਾਉਣ ਦੇ ਰਾਹ ਤੁਰ ਪਈ ਹੈ। ਸਰਕਾਰ ਦਾ ਇਹ ਫੈਸਲਾ ਖੇਤਾਂ ਦੇ ਪੁੱਤਰਾਂ ਲਈ ਹੀ ਮਾਰੂ ਨਹੀਂ ਸਗੋਂ ਸਮ ਸਭਨਾਂ ਵਰਗਾਂ ਦੇ ਕਿਰਤੀਆਂ ਤੇ ਖੇਤੀ ਨਾਲ ਜੁੜੇ ਵਿਭਾਗਾਂ ਦੇ ਮੁਲਾਜ਼ਮਾਂ ਦਾ ਜਿਉਣਾ ਮੁਹਾਲ ਕਰ ਦੇਵੇਗਾ।ਸੂਬਾਈ ਆਗੂਆਂ ਕਰਨੈਲ ਸਿੰਘ ਚਿੱਟੀ, ਗੁਰਮੀਤ ਕੋਟਲੀ, ਬਲਵੀਰ ਚੰਦ ਲੌਂਗੋਵਾਲ ਤੇ ਜਸਵਿੰਦਰ ਸਿੰਘ ਬਠਿੰਡਾ ਨੇ ਸਪੱਸ਼ਟ ਕੀਤਾ ਕਿ ਸੰਘਰਸ਼ਾਂ ਨਾਲ ਭਗਵੀਂ ਮੋਦੀ ਸਰਕਾਰ ਦੇ ਲੋਕ ਵਿਰੋਧੀ ਫੈਸਲਿਆਂ ਨੂੰ ਢੁਕਵਾਂ ਜੁਆਬ ਦਿੱਤਾ ਜਾਏਗਾ। ਉਹਨਾਂ ਆਖਿਆ ਕਿ ਲੋਕਾਂ ਦੇ ਮੰਗਾਂ,ਮਸਲੇ ਹੱਲ ਕਰਨ, ਨੌਜਵਾਨਾਂ ਨੂੰ ਰੁਜ਼ਗਾਰ ਦੇਣ ਤੇ ਵਿਕਾਸ ਦੇ ਵਾਅਦਿਆਂ ਨਾਲ ਸੱਤਾ ਵਿੱਚ ਆਈ ਮੋਦੀ ਹਕੂਮਤ ਜਨਤਕ ਖੇਤਰ, ਸਿੱਖਿਆ, ਰੁਜ਼ਗਾਰ ਤੇ ਖੇਤੀ ਨੂੰ ਤਬਾਹ ਕਰਨ ਤੇ ਤੁਲ ਗਈ ਹੈ।ਜਿਸ ਨਾਲ ਕੇਂਦਰ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਜੱਗ ਜਾਹਰ ਹੋ ਗਿਆ ਹੈ।ਜਿਸਦੇ ਵਿਰੋਧ ਦਾ ਸੇਕ 30 ਕਿਸਾਨ ਜੱਥੇਬੰਦੀਆਂ ਤੇ ਪਟਿਆਲਾ,ਬਾਦਲ ਮੋਰਚਿਆਂ ਸਮੇਤ ਦਿੱਲੀ ਪਹੁੰਚ ਗਿਆ ਹੈ।ਅਧਿਆਪਕ ਆਗੂਆਂ ਨੇ ਆਖਿਆ ਕਿ ਉਹ ਕਿਸਾਨ ਸੰਘਰਸ਼ ਨਾਲ ਮੋਢਾ ਲਾਉਂਦਿਆਂ ਵਿੱਚ 25 ਸਤੰਬਰ ਦੇ ਪੰਜਾਬ ਬੰਦ ਦੇ ਸੱਦੇ ਵਿੱਚ ਸ਼ਾਮਲ ਹੋਣਗੇ।ਡੀ.ਟੀ. ਐੱਫ. ਦੇ ਜ਼ਿਲ੍ਹਾ ਕਮੇਟੀ ਮੈਂਬਰਾਂ ਇਸ ਮੌਕੇ ਜ਼ਿਲ੍ਹਾ ਕਮੇਟੀ ਮੈਂਬਰਾਂ , ਗੁਰਪ੍ਰੀਤ ਮੱਲੋਕੇ,ਰਤਨਦੀਪ ਸਿੰਘ, ਗੁਰਮੀਤ ਸਿੰਘ ਤੂੰਬੜ ਭੰਨ ,ਸੰਤੋਖ ਸਿੰਘ,ਅਜੇ ਕੁਮਾਰ,ਵਿਸ਼ਾਲ ਗੁਪਤਾ,ਕੁਲਦੀਪ ਸਿੰਘ,ਵਿਸ਼ਾਲ ਸਹਿਗਲ,ਨਸੀਬ ਕੁਮਾਰ,ਗੁਰਪਾਲ ਸੰਧੂ,ਵਿਸ਼ਾਲ ਕੁਮਾਰ,ਰਖਵੰਤ ਸਿੰਘ, ਕੁਲਵਿੰਦਰ ਹਰਦਾਸਾ,ਆਦਿ ਨੇ ਜਥੇਬੰਦੀ ਦੇ ਸਟੈਂਡ ਦੀ ਪ੍ਰੋੜਤਾ ਕੀਤੀ ਹੈ।