
-
Ferozepur News
ਜਨਗਣਨਾ ਦੇ ਕੰਮ ਲਈ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਸਰਦੀਆਂ ਦੌਰਾਨ ਪੂਰਾ ਦਿਨ ਦਿੱਤਾ ਜਾਵੇ – ਡੀ.ਟੀ.ਐੱਫ
ਜਨਗਣਨਾ ਦੇ ਕੰਮ ਲਈ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਸਰਦੀਆਂ ਦੌਰਾਨ ਪੂਰਾ ਦਿਨ ਦਿੱਤਾ ਜਾਵੇ – ਡੀ.ਟੀ.ਐੱਫ ਛੋਟੇ ਦਿਨਾਂ ਅਤੇ ਦੂਰ-ਦੁਰਾਡੇ…
Read More » -
Ferozepur News
ਨਵਰਾਤਿਆਂ ਦੀ ਖੁਸ਼ੀ ’ਚ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਜਲਾਲਾਬਾਦ ’ਚ 32 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ
ਨਵਰਾਤਿਆਂ ਦੀ ਖੁਸ਼ੀ ’ਚ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਜਲਾਲਾਬਾਦ ’ਚ 32 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ –ਆਪ’ ਸਰਕਾਰ ਵਿੱਚ ਮੈਰਿਟ ਦੇ ਆਧਾਰ ’ਤੇ ਮਿਲ ਰਹੀਆਂ ਹਨ ਨੌਕਰੀਆਂ, ਬਿਨਾਂ ਰਿਸ਼ਵਤ ਭਰਤੀ ਸਰਕਾਰ ਦਾ ਸ਼ਲਾਘਾਯੋਗ ਕਦਮ-ਵਿਧਾਇਕ ਗੋਲਡੀ* –ਨਵ-ਨਿਯੁਕਤ ਹੈਲਪਰਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦਾ ਕੀਤਾ ਧੰਨਵਾਦ ਜਲਾਲਾਬਾਦ, 17 ਅਕਤੂਬਰ, 2026: ਨਵਰਾਤਿਆਂ ਦੇ ਪਵਿੱਤਰ ਤਿਉਹਾਰ ਦੀ ਖੁਸ਼ੀ ਦੇ ਮੌਕੇ ’ਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਅੱਜ ਸਥਨਾਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਲਈ ਨਵ-ਨਿਯੁਕਤ 32 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਵਿਧਾਇਕ ਨੇ ਨਵ-ਨਿਯੁਕਤ ਹੈਲਪਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਮਿਹਨਤ ਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਵੱਖ-ਵੱਖ ਵਰਗਾਂ ਦੇ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦੇਣ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲਾਂ ਦੀਆਂ ਸਰਕਾਰਾਂ ਦੇ ਮੁਕਾਬਲੇ ਮੌਜੂਦਾ ਸਰਕਾਰ ਨੇ ਭਰਤੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਤਰਜੀਹ ਦਿੱਤੀ ਹੈ, ਜਿਸ ਸਦਕਾ ਯੋਗ ਉਮੀਦਵਾਰਾਂ ਨੂੰ ਆਪਣੀ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਹਾਸਲ ਕਰਨ ਦੇ ਮੌਕੇ ਮਿਲ ਰਹੇ ਹਨ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਅੱਜ 32 ਆਂਗਣਵਾੜੀ ਹੈਲਪਰਾਂ ਨੂੰ ਵੀ ਮੈਰਿਟ ਦੇ ਆਧਾਰ ’ਤੇ ਨਿਯੁਕਤੀ ਪੱਤਰ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਯੋਗ ਉਮੀਦਵਾਰਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਨਵ-ਨਿਯੁਕਤ ਹੈਲਪਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ਨੂੰ ਸਿਰਫ਼ ਨੌਕਰੀ ਤੱਕ ਸੀਮਤ ਨਾ ਸਮਝਣ, ਸਗੋਂ ਇਸ ਨੂੰ ਸਮਾਜ ਸੇਵਾ ਦਾ ਅਹਿਮ ਹਿੱਸਾ ਮੰਨਦਿਆਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ। ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਰਾਹੀਂ ਛੋਟੇ ਬੱਚਿਆਂ ਦੀ ਦੇਖਭਾਲ, ਪੋਸ਼ਣ ਅਤੇ ਸ਼ੁਰੂਆਤੀ ਵਿਕਾਸ ਦੇ ਨਾਲ-ਨਾਲ ਗਰਭਵਤੀ ਮਹਿਲਾਵਾਂ ਅਤੇ ਮਾਵਾਂ ਤੱਕ ਵੱਖ-ਵੱਖ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਇਸ ਲਈ ਨਵ-ਨਿਯੁਕਤ ਹੈਲਪਰਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਸਮਰਪਣ ਭਾਵਨਾ ਨਾਲ ਨਿਭਾਉਣੀ ਚਾਹੀਦੀ ਹੈ, ਤਾਂ ਜੋ ਲੋੜਵੰਦ ਪਰਿਵਾਰਾਂ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚ ਸਕੇ। ਬਿਨਾਂ ਰਿਸ਼ਵਤ ਤੇ ਮੈਰਿਟ ਦੇ ਅਧਾਰ ’ਤੇ ਨੌਕਰੀਆਂ ਮਿਲਣਾ ਆਪ ਸਰਕਾਰ ਦਾ ਸ਼ਲਾਘਾਯੋਗ ਕਦਮ: ਨਵ-ਨਿਯੁਕਤ ਹੈਲਪਰਾਂ ਇਸ ਮੌਕੇ ਨਿਯੁਕਤੀ ਪੱਤਰ ਹਾਸਲ ਕਰਨ ਵਾਲੀਆਂ ਆਂਗਣਵਾੜੀ ਹੈਲਪਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬਿਨਾਂ ਰਿਸ਼ਵਤ ਦਿੱਤੇ ਅਤੇ ਮੈਰਿਟ ਦੇ ਆਧਾਰ ’ਤੇ ਨੌਕਰੀਆਂ ਮਿਲਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਨੌਕਰੀਆਂ ਦੀ ਵੰਡ ਨੂੰ ਲੈ ਕੇ ਪੱਖਪਾਤ ਅਤੇ ਆਪਣੇ ਚਹੇਤਿਆਂ ਨੂੰ ਨੌਕਰੀਆਂ ਦਿੱਤੀਆਂ ਜਾਂਦੀਆਂ ਸਨ, ਜਦਕਿ ਮੌਜੂਦਾ ਸਰਕਾਰ ਵੱਲੋਂ ਯੋਗਤਾ ਦੇ ਆਧਾਰ ’ਤੇ ਨਿਯੁਕਤੀਆਂ ਕਰਨਾ ਉਮੀਦਵਾਰਾਂ ਲਈ ਚੰਗਾ ਉਪਰਾਲਾ ਹੈ। ਨਵ-ਨਿਯੁਕਤ ਹੈਲਪਰਾਂ ਨੇ ਕਿਹਾ ਕਿ ਉਹ ਸਰਕਾਰ ਵੱਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੀਆਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਆਉਣ ਵਾਲੇ ਬੱਚਿਆਂ ਤੇ ਮਹਿਲਾਵਾਂ ਦੀ ਸੇਵਾ ਲਈ ਆਪਣਾ ਪੂਰਾ ਯੋਗਦਾਨ ਪਾਉਣਗੀਆਂ। ਇਸ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਸੀਡੀਪੀਓ ਅਤੇ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
Read More » -
Ferozepur News
ਨਿੱਜੀ ਖਾਤੇ ਤੋਂ ਇੱਕ ਕਰੋੜ ਰੁਪਏ: ਵਿਰੋਧੀ ਧਿਰ ਦੇ ਆਗੂ ਰਮਿੰਦਰ ਸਿੰਘ ਆਵਲਾ ਨੇ ਗੁਰੂਹਰਸਹਾਏ ਦੇ ਵਿਕਾਸ ਲਈ ਦਿੱਤੀ ਪਹਿਲੀ ਕਿਸ਼ਤ
ਨਿੱਜੀ ਖਾਤੇ ਤੋਂ ਇੱਕ ਕਰੋੜ ਰੁਪਏ: ਵਿਰੋਧੀ ਧਿਰ ਦੇ ਆਗੂ ਰਮਿੰਦਰ ਸਿੰਘ ਆਵਲਾ ਨੇ ਗੁਰੂਹਰਸਹਾਏ ਦੇ ਵਿਕਾਸ ਲਈ ਦਿੱਤੀ ਪਹਿਲੀ…
Read More » -
Ferozepur News
ਖੁਰਾਕ ਸੁਰੱਖਿਆ ਵਿਭਾਗ ਨੇ ਮਿਲਾਵਟ ਅਤੇ ਗੈਰ-ਮਨਜ਼ੂਰਸ਼ੁਦਾ ਰੰਗਾਂ ਵਿਰੁੱਧ ਸਲਾਹਕਾਰ ਜਾਰੀ ਕੀਤੀ
ਖੁਰਾਕ ਸੁਰੱਖਿਆ ਵਿਭਾਗ ਨੇ ਮਿਲਾਵਟ ਅਤੇ ਗੈਰ-ਮਨਜ਼ੂਰਸ਼ੁਦਾ ਰੰਗਾਂ ਵਿਰੁੱਧ ਸਲਾਹਕਾਰ ਜਾਰੀ ਕੀਤੀ ਫਿਰੋਜ਼ਪੁਰ, 16 ਅਕਤੂਬਰ, 2026: ਖੁਰਾਕ ਸੁਰੱਖਿਆ ਵਿਭਾਗ ਨੇ…
Read More » -
Ferozepur News
त्योहारी सीजन से पहले GRP ने रेलवे स्टेशन पर सुरक्षा जांच की
त्योहारी सीजन से पहले GRP ने रेलवे स्टेशन पर सुरक्षा जांच की हरीश मोंगा फिरोजपुर, 16 अक्टूबर, 2026: दशहरा और…
Read More » -
Ferozepur News
ਜੇਲ੍ਹ ਸਟਾਫ਼ ਦੀ ਚੌਕਸੀ ਨਾਲ 8 ਮੋਬਾਈਲ ਬਰਾਮਦ, 9 ਹਵਾਲਾਤੀ/ਕੈਦੀ ਨਾਮਜ਼ਦ
ਜੇਲ੍ਹ ਸਟਾਫ਼ ਦੀ ਚੌਕਸੀ ਨਾਲ 8 ਮੋਬਾਈਲ ਬਰਾਮਦ, 9 ਹਵਾਲਾਤੀ/ਕੈਦੀ ਨਾਮਜ਼ਦ ਫਿਰੋਜ਼ਪੁਰ, 16 ਅਕਤੂਬਰ 2026: ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚ ਕੀਤੀ…
Read More » -
Ferozepur News
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ ਵੱਲੋਂ ਬੇਕਰੀ ਅਤੇ ਕਨਫੈਕਸ਼ਨਰੀ ਉਤਪਾਦਾਂ ਦੀ ਤਿਆਰੀ ਸਬੰਧੀ ਕਿੱਤਾਮੁਖੀ ਸਿਖਲਾਈ ਦਾ ਆਯੋਜਨ
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ ਵੱਲੋਂ ਬੇਕਰੀ ਅਤੇ ਕਨਫੈਕਸ਼ਨਰੀ ਉਤਪਾਦਾਂ ਦੀ ਤਿਆਰੀ ਸਬੰਧੀ ਕਿੱਤਾਮੁਖੀ ਸਿਖਲਾਈ ਦਾ ਆਯੋਜਨ ਫਿਰੋਜ਼ਪੁਰ, 15-10-2026: ਪੇਂਡੂ ਨੌਜਵਾਨਾਂ…
Read More » -
Ferozepur News
ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਅੰਤਰ-ਸਾਲਾਨਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ
ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਅੰਤਰ-ਸਾਲਾਨਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ *ਫਿਰੋਜ਼ਪੁਰ, 15 ਅਕਤੂਬਰ, 2026:* ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ,…
Read More » -
Ferozepur News
*दिव्य ज्योति जागृति संस्थान फ़िरोज़पुर में महामाई संकीर्तन कथा का शुभारंभ*
*दिव्य ज्योति जागृति संस्थान फ़िरोज़पुर में महामाई संकीर्तन कथा का शुभारंभ* *महिषासुर मर्दिनी की कथा अहंकार पर विजय और ब्रह्म…
Read More » -
Ferozepur News
ਕੰਬਾਈਨ ਹਾਰਵੈਸਟਰਾਂ ਰਾਹੀਂ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਕਰਨ ’ਤੇ ਪਾਬੰਦੀ
ਕੰਬਾਈਨ ਹਾਰਵੈਸਟਰਾਂ ਰਾਹੀਂ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਕਰਨ ’ਤੇ ਪਾਬੰਦੀ – ਹੁਕਮਾਂ ਦੀ…
Read More »