ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜਪੁਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਪੁਨਰ ਉਥਾਨ ਅਧੀਨ ਜਾਗਰੂਕਤਾ ਲਈ
ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜਪੁਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਪੁਨਰ ਉਥਾਨ ਅਧੀਨ ਜਾਗਰੂਕਤਾ ਲਈ ਸੈਲਫੀ ਸਟੈਂਡ ਕੀਤਾ ਰਲੀਜ਼
ਫਿਰੋਜਪੁਰ, 25.10.2023: ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਜੀਆਂ ਦੇ ਦਿਸ਼ਾ—ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਨਸ਼ਿਆਂ ਵਿਰੁੱਧ ਚੱਲ ਰਹੀਂ ਮੁਹਿੰਮ ਪੁਨਰ ਉਥਾਨ, ਹੁਣ ਤਾਂ ਜਾਗੋ ਨਸ਼ੇ ਤਿਆਗੋ ਅਧੀਨ ਸ੍ਰੀ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਸੈਲਫੀ ਸਟੈਂਡ ਰਲੀਜ਼ ਕੀਤਾ ਗਿਆ। ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਾਹਿਬ ਜੀ ਵੱਲੋਂ ਦੱਸਿਆ ਗਿਆ ਕਿ ਇਹ ਸੈਲਫੀ ਸਟੈਂਡ ਜਨਤਕ ਥਾਵਾਂ ਤੇ ਲਗਾਏ ਜਾ ਰਹੇ ਹਨ ਜਿਸ ਵਿੱਚ ਲੋਕਾਂ ਨੂੰ ਨਸ਼ਿਆਂ ਦਾ ਸੇਵਨ ਕਰਨ ਤੋਂ ਰੋਕਣ ਲਈ ਜਾਗਰੂਕ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੈਡਮ ਏਕਤਾ ਉੋੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਆਮ ਜਨਤਾ ਨੁੂੰ ਅਪੀਲ ਕੀਤੀ ਗਈ ਕਿ ਜੇਕਰ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ ਅਤੇ ਉਹ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੇ ਸਹਿਯੋਗ ਨਾਲ ਸਿਵਲ ਹਸਪਤਾਲ, ਫਿਰੋਜਪੁਰ ਦੇ ਨਸ਼ਾ ਛਡਾਊ ਸੈਂਟਰ ਵਿੱਚ ਮੁਫਤ ਇਲਾਜ ਕਰਵਾ ਸਕਦਾ ਹੈ।