Ferozepur News

Fearing embarrassing situation at Saragarhi celebrations in Ferozepur, employees meeting arranged with CM

Ferozepur, September 12, 2018: (Harish Monga): ਫ਼ਿਰੋਜ਼ਪੁਰ ਛਾਉਣੀ ਸਥਿਤ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਸਾਰਾਗੜ੍ਹੀ ਦਿਵਸ ਦੇ ਸਬੰਧ ਵਿੱਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਫੇਰੀ ਦੌਰਾਨ ਮੁਲਾਜ਼ਮਾਂ ਵੱਲੋਂ ਰੋਸ ਜ਼ਾਹਿਰ ਕਰਨ ਦੇ ਦਿੱਤੇ ਪ੍ਰੋਗਰਾਮ ਨੂੰ ਦੇਖਦੇ ਹੋਏ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਨਾਲ ਗੱਲਬਾਤ ਕਰਦੇ ਹੋਏ ਅੱਜ ਮੁਲਾਜ਼ਮਾਂ ਦੇ ਵਫ਼ਦ ਦੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਪੁਲਿਸ ਲਾਈਨ ਫ਼ਿਰੋਜ਼ਪੁਰ ਵਿਖੇ ਮੁਲਾਕਾਤ ਕਰਵਾਈ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਆਗੂ ਰਾਮ ਪ੍ਰਸਾਦ, ਰਜਿੰਦਰ ਸਿੰਘ ਸੰਧਾ ਅਤੇ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੂੰ ਚੋਣਾਂ ਦੌਰਾਨ ਕੀਤੇ ਵਾਅਦਿਆਂ ਤੋਂ ਜਾਣੂ ਕਰਵਾਇਆ ਗਿਆ ਅਤੇ ਮੁਲਾਜ਼ਮਾਂ ਨਾਲ ਚੰਡੀਗੜ੍ਹ ਵਿਖੇ ਪੈਨਲ ਮੀਟਿੰਗ ਦੀ ਮੰਗ ਕੀਤੀ ਗਈ, ਜਿਸ 'ਤੇ ਮੁੱਖ ਮੰਤਰੀ ਪੰਜਾਬ ਵੱਲੋਂ ਜਲਦ ਹੀ ਮੁਲਾਜ਼ਮਾਂ ਨਾਲ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਦਾ ਵਿਸ਼ਵਾਸ ਦਿੱਤਾ।  ਆਗੂਆਂ ਨੇ ਦੱਸਿਆ ਕਿ ਚੋਣਾਂ ਦੌਰਾਨ ਕਾਂਗਰਸ ਪਾਰਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, 6ਵਾਂ ਪੇ ਕਮਿਸ਼ਨ ਲਾਗੂ ਕਰਨ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਨ ਦੇ ਵਾਅਦੇ ਕੀਤੇ ਸਨ, ਪਰ ਹੁਣ 17 ਮਹੀਨਿਆਂ ਦੌਰਾਨ ਮੁਲਾਜ਼ਮਾਂ ਨਾਲ ਗੱਲਬਾਤ ਵੀ ਨਹੀਂ ਕੀਤੀ ਜਾ ਰਹੀ ਹੈ, ਉਲਟਾ ਮੁਲਾਜ਼ਮਾਂ 'ਤੇ 2400 ਰੁਪਏ ਵਾਧੂ ਟੈਕਸ ਲਗਾ ਦਿੱਤਾ ਗਿਆ ਹੈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਅੱਜ ਦੀ ਮੁਲਾਕਾਤ ਦੌਰਾਨ ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਨਾਲ ਪੈਨਲ ਮੀਟਿੰਗ ਕਰਕੇ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਚੇਤਾਵਨੀ ਭਰੇ ਲਹਿਜ਼ੇ ਵਿੱਚ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਜੇਕਰ ਜਲਦ ਹੀ ਮੁਲਾਜ਼ਮਾਂ ਨਾਲ ਮੀਟਿੰਗ ਮੁੱਖ ਮੰਤਰੀ ਨੇ ਨਾ ਕੀਤੀ ਤਾਂ ਮੁਲਾਜ਼ਮਾਂ ਸੰਘਰਸ਼ ਕਰਨ ਨੂੰ ਮਜਬੂਰ ਹੋਣਗੇ। ਇਸ ਮੌਕੇ ਰਾਜ ਕੁਮਾਰ, ਭਗਵਤ ਸਿੰਘ, ਲੇਖਰਾਜ, ਗੁਰਦੇਵ ਸਿੰਘ, ਚਰਨਜੀਤ ਸਿੰਘ, ਸਰਬਜੀਤ ਸਿੰਘ ਟੁਰਨਾ, ਸੁਖਦੇਵ ਸਿੰਘ, ਪਵਨ ਮਦਾਨ, ਅਜੀਤ ਗਿੱਲ, ਅਮੋਲਕ ਤੇ ਮਨਿੰਦਰ ਸਿੰਘ, ਰਜਵੰਤ ਕੋਰ ਤੇ ਕੈਡੀ ਆਸ਼ਾ ਵਰਕਰ ਤੋਂ ਅਤੇ ਸੀਮਾ ਰਾਣੀ ਮਨਰੇਗਾ ਤੋਂ ਮੌਜੂਦ ਸਨ। 

Related Articles

Back to top button