Ferozepur News

ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਦੇ ਮੁਲਾਜ਼ਮਾਂ ਅਤੇ ਟੀਚਰਾਂ  ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ

ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਦੇ ਮੁਲਾਜ਼ਮਾਂ ਅਤੇ ਟੀਚਰਾਂ  ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ

ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਦੇ ਮੁਲਾਜ਼ਮਾਂ ਅਤੇ ਟੀਚਰਾਂ  ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ
 6 ਮਹੀਨੇ ਤੋਂ ਤਨਖਾਹਾਂ ਨਾ ਮਿਲਣ ਕਰਕੇ ਭੁੱਖ ਹਡ਼ਤਾਲ ਤੇ ਬੈਠੇ ਹਨ
ਯੂਨੀਵਰਸਿਟੀ ਦੇ ਮੁਲਾਜ਼ਮ ਅਤੇ ਟੀਚਰ
ਗੌਰਵ ਮਾਣਿਕ

ਫਿਰੋਜ਼ਪੁਰ 24 ਮਈ  2021 —  ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਦੇ ਮੁਲਾਜ਼ਮਾਂ ਅਤੇ ਟੀਚਰਾਂ ਵੱਲੋਂ ਛੇ ਮਹੀਨੇ ਤੋਂ ਤਨਖਾਹਾਂ ਨਾ ਮਿਲਣ ਕਰਕੇ ਜੁਆਇੰਟ ਐਕਸ਼ਨ ਕਮੇਟੀ  ਬਣਾ ਕੇ   ਭੁੱਖ ਹਡ਼ਤਾਲ ਤੇ ਬੈਠੇ ਗਏ  ਹਨ ,  ਪ੍ਰੋਫ਼ੈਸਰ ਅਤੇ ਸਟਾਫ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਸਟੇਟ ਕੈਂਪਸ ਨੂੰ ਟੈਕਨੀਕਲ ਯੂਨੀਵਰਸਿਟੀ ਦਾ ਦਰਜਾ ਤਾਂ ਦੇ ਦਿੱਤਾ ਗਿਆ ਹੈ ਪਰ  ਛੇ ਮਹੀਨੇ ਤੋਂ ਅਜੇ ਤਕ ਤਨਖਾਹਾਂ ਨਹੀਂ ਦਿੱਤੀਆਂ ਗਈਆਂ ਹਨ  ਧਰਨੇ ਤੇ ਬੈਠੇ ਪ੍ਰੋਫੈਸਰਾਂ ਨੇ ਕਿਹਾ ਕਿ ਸਰਕਾਰ ਵੱਲੋਂ ਯੂਨੀਵਰਸਿਟੀ ਬਣਾਉਣ ਸਮੇਂ ਪੰਦਰਾਂ ਕਰੋੜ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਸੀ  ਪਰ ਅਜੇ ਤੱਕ ਸਰਕਾਰ ਵੱਲੋਂ ਉਹ ਗਰਾਂਟ ਜਾਰੀ ਨਹੀਂ ਕੀਤੀ ਗਈ ਅਤੇ ਨਾ ਹੀ ਮੁਲਾਜ਼ਮਾਂ ਨੂੰ ਤਨਖ਼ਾਹ ਦੇਣ ਲਈ ਫੰਡ ਜਾਰੀ ਕੀਤਾ ਗਿਆ ਹੈ  ਜਿਸ ਦੇ ਰੋਸ ਵਜੋਂ ਉਹ ਹੁਣ ਭੁੱਖ ਹਡ਼ਤਾਲ ਤੇ ਬੈਠ ਗਏ ਹਨ , ਉਹਨਾਂ ਨੇ ਕਿਹਾ ਕਿ ਜਦ ਤਕ ਉਨ੍ਹਾਂ ਨੂੰ ਤਨਖਾਹਾਂ ਨਹੀਂ ਮਿਲਦੀਆਂ ਉਦੋਂ  ਤਕ ਭੁੱਖ ਹੜਤਾਲ ਜਾਰੀ ਰਹੇਗੀ , ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਯੂਨੀਵਰਸਿਟੀ ਦੇ  ਮੁਲਾਜ਼ਮਾਂ ਦੇ ਬੱਚਿਆਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਤੇ ਆਪਣੇ ਖੂਨ ਨਾਲ ਲਿਖਿਆ ਇੱਕ ਪੱਤਰ ਵੀ ਭੇਜਿਆ ਗਿਆ ਸੀ  ਜਿਸ ਵਿਚ ਬੱਚਿਆਂ ਵੱਲੋਂ ਅਪੀਲ ਕੀਤੀ ਗਈ ਸੀ ਕਿ ਉਨ੍ਹਾਂ ਦੇ ਮਾਤਾ ਪਿਤਾ ਦੀ ਬਣਦੀ ਤਨਖਾਹ ਜਲਦ ਤੋਂ ਜਲਦ ਦਿੱਤੀ  ਪਰ ਫਿਰ ਵੀ ਤਨਖਾਹਾਂ ਜਾਰੀ ਨਾ ਹੋਣ ਤੋਂ ਪ੍ਰੇਸ਼ਾਨ ਹੋ ਕੇ ਯੂਨੀਵਰਸਿਟੀ ਦੇ ਮੁਲਾਜ਼ਮਾਂ ਵੱਲੋਂ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ

 

According to T.S.Sidhu, Director of SBS State University, the issue is already in the knowledge of the government and we are pursuing for early release of the grant.

Related Articles

Leave a Reply

Your email address will not be published. Required fields are marked *

Back to top button