ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਵੱਖ-ਵੱਖ ਥਾਵਾਂ ਤੇ ਯੋਗੀ ਤੇ ਮੋਦੀ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਮੁਜਾਹਰੇ
ਭਾਜਪਾ ਮੰਤਰੀ ਅਜੇ ਮਿਸ਼ਰਾ ਤੇ ਉਸਦੇ ਪੁੱਤਰ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਵੱਖ-ਵੱਖ ਥਾਵਾਂ ਤੇ ਯੋਗੀ ਤੇ ਮੋਦੀ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਮੁਜਾਹਰੇ
ਭਾਜਪਾ ਮੰਤਰੀ ਅਜੇ ਮਿਸ਼ਰਾ ਤੇ ਉਸਦੇ ਪੁੱਤਰ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ
ਫਿਰੋਜ਼ਪੁਰ, 4.10.2021: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਇੰਦਰਜੀਤ ਸਿੰਘ ਬਾਠ ਤੇ ਪ੍ਰੈੱਸ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਲਿਖਤੀ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਯੂ.ਪੀ. ਵਿਚ ਭਾਜਪਾ ਸੰਸਦ ਮੈਂਬਰ ਅਜੇ ਮਿਸ਼ਰਾ ਤੇ ਯੂ.ਪੀ. ਦੇ ਉੱਪ ਮੁੱਖ ਮੰਤਰੀ ਦਾ ਸ਼ਾਂਤਮਈ ਵਿਰੋਧ ਕਰ ਰਹੇ ਕਿਸਾਨਾਂ ਉੱਪਰ ਸੰਸਦ ਮੈਂਬਰ ਦੇ ਪੁੱਤਰ ਵੱਲੋ ਗੱਡੀਆਂ ਚਾੜ੍ਹ ਕੇ ਜਾਨੋ ਮਾਰਨ ਦਾ ਘਿਨੌਣਾ ਕਾਰਾ ਕੀਤਾ ਗਿਆ,ਜੋ ਭਾਜਪਾ ਦੀ ਕਿਸਾਨ ਵਿਰੋਧੀ ਸੋਚ ਦਾ ਪ੍ਰਗਟਾਵਾ ਹੈ।ਜਥੇਬੰਦੀ ਵੱਲੋਂ ਇਸਦੀ ਸਖਤ ਨਿਖੇਧੀ ਕਰਦਿਆਂ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਥਾਵਾਂ ਤੇ ਮੋਦੀ ਤੇ ਯੋਗੀ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ ਗਏ ਤੇ ਮੰਗ ਕੀਤੀ ਕਿ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਕੋਲੋ ਇਸਦੀ ਨਿਰਪੱਖ ਜਾਂਚ ਕਰਵਾ ਕੇ ਸੰਸਦ ਮੈਂਬਰ ਅਜੇ ਮਿਸ਼ਰਾ ਤੇ ਉਸਦੇ ਪੁੱਤਰ ਸ਼ੁਸ਼ੀਲ ਮਿਸ਼ਰਾ ਤੇ ਸਾਰੇ ਹੋਰ ਦੋਸ਼ੀਆਂ ਵਿਰੁੱਧ 302 ਦੇ ਮੁਕਦਮੇ ਦਰਜ ਕਰਕੇ ਉਨ੍ਹਾਂ ਨੂੰ ਗਿਰਫ਼ਤਾਰ ਕੀਤਾ ਜਾਵੇ। ਜਥੇਬੰਦੀ ਵੱਲੋਂ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਾਲੀ ਭਾਜਪਾ ਵਰਕਰਾਂ ਨੂੰ ਡੰਡੇ ਰੱਖਣ ਤੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਕੁੱਟਣ ਦੀ ਸਖਤ ਨਿੰਦਾ ਕੀਤੀ ਤੇ ਮੁੱਖ ਮੰਤਰੀ ਖਿਲਾਫ਼ ਕਿਸਾਨਾਂ ਨੂੰ ਭੜਕਾਉਣ ਦੇ ਜੁਰਮ ਹੇਠ ਪਰਚਾ ਦਰਜ਼ ਕਰਨ ਦੀ ਮੰਗ ਕੀਤੀ।